News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਸ਼ੰਭੂ ਤੋਂ ਪਰਤ ਰਹੇ ਦੋ ਕਿਸਾਨ ਹੋਏ ਸੜਕ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ

ਸ਼ੰਭੂ ਤੋਂ ਪਰਤ ਰਹੇ ਦੋ ਕਿਸਾਨ ਹੋਏ ਸੜਕ ਹਾਦਸੇ ਦਾ ਸ਼ਿਕਾਰ, ਇਕ ਦੀ ਮੌਤ

(TTT)ਖੰਨਾ ਵਿਖੇ ਰਾਸ਼ਟਰੀ ਰਾਜਮਾਰਗ ’ਤੇ ਭਾਦਲਾ ਪੁੱਲ ਦੇ ਨੇੜੇ ਸ਼ੰਭੂ ਬਾਰਡਰ ਵਿਖੇ ਧਰਨੇ ਤੋਂ ਵਾਪਸ ਆ ਰਹੇ ਦੋ ਕਿਸਾਨ ਇਕ ਭਿਆਨਕ ਸੜਕ ਹਾਦਸੇ ਦਾ ਸ਼ਿਕਾਰ ਹੋ ਗਏ, ਇਸ ਵਿਚ ਇਕ ਦੀ ਕਿਸਾਨ ਸੁਖਵਿੰਦਰ ਸਿੰਘ ਵਾਸੀ ਰੰਘੜ ਨੰਗਲ, ਗੁਰਦਾਸਪੁਰ ਦੀ ਮੌਤ ਹੋ ਗਈ ਅਤੇ ਦੂਜਾ ਬਲਜੀਤ ਸਿੰਘ ਗੰਭੀਰ ਜ਼ਖ਼ਮੀ ਹੈ, ਜੋ ਖੰਨਾ ਦੇ ਸਿਵਲ ਹਸਪਤਾਲ ਵਿਖੇ ਜ਼ੇਰੇ ਇਲਾਜ ਹੈ। ਇਹ ਜਾਣਕਾਰੀ ਕਿਸਾਨ ਮਜ਼ਦੂਰ ਸੰਘਰਸ ਕਮੇਟੀ ਪੰਜਾਬ ਦੇ ਸੀਨੀਅਰ ਉਪ-ਪ੍ਰਧਾਨ ਹਰਵਿੰਦਰ ਸਿੰਘ ਨੇ ਦਿੱਤੀ। ਉਨ੍ਹਾਂ ਦੱਸਿਆ ਕਿ ਇਹ ਕਿਸਾਨ 10 ਦਿਨ ਧਰਨੇ ਵਿਖੇ ਲਗਾਉਣ ਤੋਂ ਬਾਅਦ ਵਾਪਸ ਜਾ ਰਹੇ ਸਨ ਤਾਂ ਅੱਗੇ ਜਾ ਰਹੇ ਟਰੱਕ ਨੇ ਅਚਾਨਕ ਬ੍ਰੇਕ ਲਗਾ ਦਿੱਤੀ, ਜਿਸ ਕਾਰਨ ਇਹ ਹਾਦਸੇ ਦਾ ਸ਼ਿਕਾਰ ਹੋ ਗਏ।