ਪੰਜਾਬ ਪੁਲਸ ਦੇ ਦੋ ਸਬ ਇੰਸਪੈਕਟਰਾਂ ਤੇ ਏ. ਐੱਸ. ਆਈ. ‘ਤੇ ਵੱਡੀ ਕਾਰਵਾਈ, ਦਰਜ ਹੋਇਆ ਮਾਮਲਾ
(TTT) ਪਟਿਆਲਾ : ਪਿਛਲੇ ਮਹੀਨੇ ਵਿਜੀਲੈਂਸ ਬਿਊਰੋ ਵੱਲੋਂ ਐੱਨ. ਡੀ. ਪੀ. ਐੱਸ. ਦੇ ਕੇਸ ’ਚ ਮਦਦ ਕਰਨ ਲਈ ਸੀ. ਆਈ. ਏ. ਸਟਾਫ ਸਮਾਣਾ ਦੇ ਇੰਚਾਰਜ ਅਤੇ ਏ. ਐੱਸ. ਆਈ. ਨੂੰ ਰਿਸ਼ਵਤ ਦੇਣ ਲਈ ਸਾਬਕਾ ਪੰਚਾਇਤ ਮੈਂਬਰ ਕਰਨੈਲ ਸਿੰਘ ਵਾਸੀ ਪਿੰਡ ਦਿਉਗੜ੍ਹ, ਜ਼ਿਲਾ ਪਟਿਆਲਾ ਨੂੰ 1 ਲੱਖ 40 ਹਜ਼ਾਰ ਰੁਪਏ ਸਮੇਤ ਗ੍ਰਿਫ਼ਤਾਰ ਕੀਤਾ ਗਿਆ ਸੀ। ਉਸ ਖ਼ਿਲਾਫ ਥਾਣਾ ਵਿਜੀਲੈਂਸ ਬਿਊਰੋ ਪਟਿਆਲਾ ਵਿਖੇ ਕੇਸ ਦਰਜ ਕੀਤਾ ਗਿਆ ਸੀ। ਇਸ ਮਾਮਲੇ ’ਚ ਹੁਣ ਵਿਜੀਲੈਂਸ ਪਟਿਆਲਾ ਨੇ ਜਾਂਚ ਤੋਂ ਬਾਅਦ ਸੀ. ਆਈ. ਏ. ਸਟਾਫ ਸਮਾਣਾ ਦੇ ਇੰਚਾਰਜ ਸਬ-ਇੰਸਪੈਕਟਰ ਮਨਪ੍ਰੀਤ ਸਿੰਘ, ਸਬ-ਇੰਸਪੈਕਟਰ ਜਸਵਿੰਦਰ ਸਿੰਘ ਅਤੇ ਏ. ਐੱਸ. ਆਈ. ਪ੍ਰਗਟ ਸਿੰਘ ਨੂੰ ਨਾਮਜ਼ਦ ਕਰ ਲਿਆ ਹੈ। ਜਾਂਚ ਵਿਜੀਲੈਂਸ ਬਿਊਰੋ ਪਟਿਆਲਾ ਰੇਂਜ ਦੀ ਡੀ. ਐੱਸ. ਪੀ. ਜਸਵਿੰਦਰ ਕੌਰ ਨੇ ਕੀਤੀ ਸੀ। ਆਪਣੀ ਰਿਪੋਰਟ ਤੋਂ ਬਾਅਦ ਉਨ੍ਹਾਂ ਨੇ ਮਨਪ੍ਰੀਤ ਸਿੰਘ, ਜਸਵਿੰਦਰ ਸਿੰਘ ਅਤੇ ਪ੍ਰਗਟ ਸਿੰਘ ਨੂੰ ਨਾਮਜ਼ਦ ਕਰਕੇ ਇਸ ਕੇਸ ’ਚ ਜੁਰਮ ਵਿਚ 7 ਪੀ. ਸੀ. ਐਕਟ 1988 ਅਤੇ ਅਮੈਂਡਡ ਬਾਏ 2018 ਅਤੇ 120 ਬੀ ਆਈ. ਪੀ. ਸੀ. ਦਾ ਵਾਧਾ ਵੀ ਕਰ ਦਿੱਤਾ ਹੈ। <iframe width=”560″ height=”315″ src=”https://www.youtube.com/embed/TgIJ-iMLwvo?si=T5T6AXuxleK6yZs6″ title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>