ਨਹਿਰ ‘ਚ ਨਹਾਉਣ ਉਤਰੇ ਦੋ ਨੌਜਵਾਨ ਡੁੱਬੇ, ਇਕ ਲਾਸ਼ ਮਿਲੀ, ਦੂਜੇ ਦੀ ਭਾਲ ਜਾਰੀ
ਮੋਗਾ (TTT) : ਜ਼ਿਲ੍ਹਾ ਮੋਗਾ ਦੇ ਸਭ ਡਿਵੀਜ਼ਨ ਬਾਘਾ ਪੁਰਾਣਾ ਦੇ ਨੇੜਲੇ ਪਿੰਡ ਸਮਾਲਸਰ ਵਿਖੇ ਲੰਘਦੀ ਇਕ ਨਹਿਰ ਵਿਚ ਨਹਾਉਂਦੇ ਸਮੇਂ ਦੋ ਨੌਜਵਾਨ ਡੁੱਬਣ ਦਾ ਸਮਾਚਾਰ ਪ੍ਰਾਪਤ ਹੋਇਆ ਹੈ। ਸੂਤਰਾਂ ਮੁਤਾਬਕ ਦੋਵਾਂ ਨੌਜਵਾਨਾਂ ਦੀ ਮੌਤ ਹੋ ਚੁੱਕੀ ਹੈ ਜਦਕਿ ਇਕ ਨੌਜਵਾਨ ਦੀ ਲਾਸ਼ ਬਰਾਮਦ ਕਰ ਲਈ ਗਈ ਹੈ ਅਤੇ ਦੂਸਰੇ ਨੌਜਵਾਨ ਦੀ ਭਾਲ ਕੀਤੀ ਜਾ ਰਹੀ ਹੈ ਜੋ ਕਿ ਪਿੰਡ ਕੋਟਲਾ ਦਾ ਦੱਸਿਆ ਜਾ ਰਿਹਾ ਹੈ। ਦੂਜੇ ਪਾਸੇ ਮੌਕੇ ‘ਤੇ ਮੌਜੂਦ ਲੋਕਾਂ ਨੇ ਕਿਹਾ ਕਿ ਨਜਵਾਨ ਦੀ ਭਾਲ ਕਰਨ ਦੇ ਲਈ ਸਾਨੂੰ ਪ੍ਰਸ਼ਾਸਨ ਦਾ ਸਹਿਯੋਗ ਨਹੀਂ ਮਿਲ ਰਿਹਾ। ਗੋਤਾਖੋਰਾਂ ਅਤੇ ਸਥਾਨਕ ਲੋਕਾਂ ਵਲੋਂ ਨੌਜਵਾਨ ਦੀ ਨਹਿਰ ਵਿਚ ਭਾਲ ਕਰਨ ਲਈ ਪੂਰਾ ਜ਼ੋਰ ਲਗਾਇਆ ਜਾ ਰਿਹਾ ਹੈ। ਘਟਨਾ ਤੋਂ ਬਾਅਦ ਇਲਾਕੇ ਵਿਚ ਸਹਿਮ ਦਾ ਮਾਹੌਲ ਹੈ।