ਪ੍ਰੋਜੈਕਟ ਸੰਪਰਕ ਦੇ ਤਹਿਤ ਅੰਮ੍ਰਿਤਸਰ ACP ਵੱਲੋਂ ਨਸ਼ੇ ਵਿਰੁੱਧ ਜਾਗਰੂਕਤਾ ਮੁਹਿੰਮ, ਸੁਰੱਖਿਅਤ ਮਾਹੌਲ ਲਈ ਵਚਨਬੱਧ ਅੰਮ੍ਰਿਤਸਰ ਪੁਲਿਸ
(TTT) ਪੰਜਾਬ ਪੁਲਿਸ ਦੁਆਰਾ ਸ਼ੁਰੂ ਕੀਤੇ ਗਏ “ਪ੍ਰੋਜੈਕਟ ਸੰਪਰਕ” ਦੇ ਤਹਿਤ ਕਮਿਸ਼ਨਰੇਟ ਪੁਲਿਸ ਅੰਮ੍ਰਿਤਸਰ ਦੇ ACP West ਵੱਲੋਂ ਨਸ਼ਿਆਂ ਵਿਰੁੱਧ ਜਾਗਰੂਕਤਾ ਫੈਲਾਉਣ ਸੰਬੰਧੀ ਲੋਕਾਂ ਨਾਲ ਮੀਟਿੰਗ ਕੀਤੀ ਗਈ ਅਤੇ ਉਨਾਂ ਨੂੰ ਨਸ਼ੇ ਦੇ ਮਾੜੇ ਪ੍ਰਭਾਵਾਂ ਬਾਰੇ ਜਾਗਰੂਕ ਕੀਤਾ ਗਿਆ।
ਅੰਮ੍ਰਿਤਸਰ ਪੁਲਿਸ ਹਰ ਤਰੀਕੇ ਨਾਲ ਸੁਰੱਖਿਅਤ ਮਾਹੌਲ ਮੁਹੱਈਆ ਕਰਵਾਉਣ ਲਈ ਵਚਨਬੱਧ ਹੈ।