ਨਸ਼ਾ ਮੁਕਤ ਅਭਿਆਨ ਤਹਿਤ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਾਰੂ ਨੰਗਲ ਵਿਖੇ ਜਾਗਰੂਕਤਾ ਸੈਮੀਨਾਰ ਕਰਵਾਇਆ ਗਿਆ
ਹੁਸ਼ਿਆਰਪੁਰ 27 ਸੰਤਬਰ 2024 (TTT) ਸਿਹਤ ਵਿਭਾਗ ਪੰਜਾਬ ਹੁਕਮਾਂ ਅਤੇ ਡਿਪਟੀ ਕਮਿਸ਼ਨਰ ਸ਼੍ਰੀਮਤੀ ਕੋਮਲ ਮਿੱਤਲ, ਸਿਵਲ ਸਰਜਨ ਡਾ ਪਵਨ ਕੁਮਾਰ ਸ਼ਗੋਤਰਾ ਅਤੇ ਡਿਪਟੀ ਮੈਡੀਕਲ ਕਮਿਸ਼ਨਰ ਡਾ ਹਰਬੰਸ ਕੌਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਨਸ਼ਾ ਮੁਕਤ ਭਾਰਤ ਅਭਿਆਨ ਤਹਿਤ ਅੱਜ ਸਰਕਾਰੀ ਸੀਨੀਅਰ ਸੈਕੰਡਰੀ ਸਮਾਰਟ ਸਕੂਲ ਨਾਰੂ ਨੰਗਲ ਵਿਖੇ ਪ੍ਰਿੰਸੀਪਲ ਸ਼ਲਿੰਦਰ ਠਾਕੁਰ ਦੇ ਸਹਿਯੋਗ ਨਾਲ ਨਸ਼ਾਖੋਰੀ ਅਤੇ ਇਲਾਜ਼ ਬਾਰੇ ਜਾਗਰੂਕਤਾ ਵਰਕਸ਼ਾਪ ਲਗਾਈ ਗਈ। ਇਸ ਮੌਕੇ ਸੰਬੋਧਨ ਕਰਦਿਆਂ ਪ੍ਰਸ਼ਾਂਤ ਆਦਿਆ ਕਾਂਊਸਲਰ, ਸਰਕਾਰੀ ਰੀਹੈਬਲੀਟੇਸ਼ਨ ਸੈਂਟਰ ਹੁਸ਼ਿਆਰਪੁਰ ਨੇ ਕਿਹਾ ਕਿ ਯੁਵਾ ਕਿਸੇ ਵੀ ਰਾਸ਼ਟਰ ਦੀ ਨੀਂਹ ਹੁੰਦੇ ਹਨ ਅਤੇ ਉਹ ਦੇਸ਼ ਦੇ ਵਿਕਾਸ ਵਿੱਚ ਮਹੱਤਵਪੂਰਨ ਯੋਗਦਾਨ ਪਾਉਂਦੇ ਹਨ। ਇਸ ਲਈ ਇਹ ਬਹੁਤ ਜਰੂਰੀ ਹੈ ਕਿ ਨਸ਼ਾ ਮੁਕਤ ਅਭਿਆਨ ਵਿੱਚ ਨੌਜ਼ਵਾਨ ਵੱਡੀ ਗਿਣਤੀ ਵਿੱਚ ਜੁੜਨ ਅਤੇ ਇਸ ਚੁਣੌਤੀ ਨੂੰ ਸਵੀਕਾਰ ਕਰਦੇ ਹੋਏ ਨਸ਼ਾ ਮੁਕਤ ਭਾਰਤ ਅਭਿਆਨ ਦੇ ਅਧੀਨ ਇਹ ਪ੍ਰਤਿਗਿਆ ਕਰਨ ਕਿ ਇਸ ਮੁਹਿੰਮ ਪ੍ਰਤੀ ਅਸੀ ਆਪ ਜਾਗਰੂਕ ਹੋਵਾਂਗੇ ਤਾਂ ਹੀਂ ਸਮਾਜ਼ ਨੂੰ ਬਦਲ ਸਕਦੇ ਹਾਂ।ਕਿਉਂਕਿ ਬਦਲਾਓ ਦੀ ਸ਼ੁਰੂਆਤ ਆਪਣੇ ਆਪ ਤੋਂ ਹੋਣੀ ਚਾਹੀਦੀ ਹੈ ਇਸ ਲਈ ਅਸੀਂ ਸਭ ਰਲ ਮਿਲ ਕੇ ਆਪਣੇ ਜ਼ਿਲ੍ਹੇ, ਰਾਜ ਅਤੇ ਦੇਸ਼ ਨੂੰ ਨਸ਼ਾ ਮੁਕਤ ਬਣਾ ਸਕਦੇ ਹਾਂ। ਇਸ ਮੌਕੇ ਉਨ੍ਹਾਂ ਨੇ ਕਿਹਾ ਕਿ ਵਿਸ਼ਵ ਸਿਹਤ ਸੰਗਠਨ ਅਨੁਸਾਰ ਨਸ਼ਾਖੋਰੀ ਇੱਕ ਵਾਰ-ਵਾਰ ਹੋਣ ਵਾਲੀ, ਲੰਬਾ ਸਮਾਂ ਚਲਣ ਵਾਲੀ ਮਾਨਸਿਕ ਬਿਮਾਰੀ ਹੈਂ ਜਿਸ ਦਾ ਇਲਾਜ਼ ਸਿਹਤ ਵਿਭਾਗ ਪੰਜਾਬ ਵਲੋਂ ਮੁਫ਼ਤ ਕੀਤਾ ਜਾਂਦਾ ਹੈਂ। ਨਸ਼ਾਖੋਰੀ ਵਾਲਾ ਵਿਅਕਤੀ ਭੱਟਕਿਆ ਹੋਇਆ ਹੈਂ।ਉਸ ਨੂੰ ਨਫਰਤ ਕਰਨ ਜਾਂ ਮਜ਼ਾਕ ਉਡਾਉਣ ਦੀ ਬਜਾਏ ਪਿਆਰ ਨਾਲ ਸਮਝਾ ਕੇ ਉਸਨੂੰ ਸਿੱਧੇ ਰਸਤੇ ਤੇ ਲਿਆਉਣਾ ਚਾਹੀਦਾ ਹੈ। ਕਿਉਂਕਿ ਇਸ ਦਾ ਇਲਾਜ਼ ਹਰ ਜ਼ਿਲ੍ਹੇ ਦੇ ਸਿਹਤ ਅਦਾਰੇ ਵਿੱਚ ਮੁਫਤ ਕੀਤਾ ਜਾਂਦਾ ਹੈਂ। ਨਸ਼ਾਖੋਰੀ ਨਾਲ ਗ੍ਰਸਤ ਵਿਅਕਤੀ ਹੈਪਾਟਾਈਟ-ਸੀ (ਕਾਲਾ ਪੀਲੀਆ), ਐਚ.ਆਈ.ਵੀ. ਏਡਜ਼ ਵਰਗੀਆਂ ਭਿਆਨਕ ਬਿਮਾਰੀਆਂ ਦਾ ਸ਼ਿਕਾਰ ਹੋ ਸਕਦੇ ਹਨ। ਇਹਨਾਂ ਬਿਮਾਰੀਆਂ ਦਾ ਇਲਾਜ਼ ਵੀ ਸਿਹਤ ਵਿਭਾਗ ਵਲੋਂ ਮੁਫ਼ਤ ਕੀਤਾ ਜਾਂਦਾ ਹੈਂ। ਇਸ ਮੌਕੇ ਬਲਾਕ ਹਾਰਟਾ ਬਲਾਕ ਹਾਰਟਾ ਬਡਲਾ ਅਧੀਨ ਚੱਬੇਵਾਲ ਓਟ ਕਲੀਨਿਕ ਦੇ ਕਾਉਂਸਲਰ ਬਲਵੀਰ ਲਾਲ ਨੇ ਇਸ ਬੀਮਾਰੀ ਦੇ ਇਲਾਜ਼ ਬਾਰੇ ਵਿਸਥਾਰਪੂਰਵਕ ਜਾਣਕਾਰੀ ਦਿੱਤੀ ਇਸ ਮੌਕੇ ਤੇ ਹਾਜ਼ਰ ਲਗਭਗ 350 ਵਿਦਿਆਰਥੀਆਂ ਨੂੰ ਨਸ਼ਾ ਮੁਕਤ ਰਹਿਣ ਦੀ ਸਹੁੰ ਵੀ ਚੁਕਾਈ ਗਈ।