ਮੈਡਮ ਲਲਿਤਾ ਅਰੋੜਾ ਦੀ ਅਗਵਾਈ ਵਿੱਚ ਬਦਲਣ ਲੱਗੀ ਸਕੂਲਾਂ ਦੀ ਨੁਹਾਰ : ਸੰਜੀਵ ਅਰੋੜਾ
(TTT) ਭਾਰਤ ਵਿਕਾਸ ਪਰਿਸ਼ਦ ਵੱਲੋਂ ਪ੍ਰਧਾਨ ਅਤੇ ਪ੍ਰਮੁੱਖ ਸਮਾਜ ਸੇਵਾ ਸੰਜੀਵ ਅਰੋੜਾ ਦੀ ਅਗਵਾਈ ਵਿੱਚ ਅੱਜ ਪਰਿਸ਼ਦ ਦੇ ਅਹੁੱਦੇਦਾਰਾਂ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਸੈਕੰਡਰੀ ਸ਼੍ਰੀਮਤੀ ਲਲਿਤਾ ਅਰੋੜਾ ਨਾਲ ਭੇਂਟ ਕੀਤੀ ਅਤੇ ਉਨ੍ਹਾਂ ਨੂੰ ਫੁੱਲਾਂ ਦਾ ਗੁਲਦਸਤਾ ਭੇਂਟ ਕਰਕੇ ਵਿਸ਼ੇਸ਼ ਤੌਰ ਤੇ ਸਨਮਾਨਿਤ ਕੀਤਾ। ਇਸ ਮੌਕੇ ਤੇ ਸੰਜੀਵ ਅਰੋੜਾ ਨੇ ਕਿਹਾ ਕਿ ਮੈਡਮ ਲਲਿਤਾ ਅਰੋੜਾ ਨੇ ਜਦੋਂ ਤੋਂ ਜ਼ਿਲ੍ਹਾ ਸਿੱਖਿਆ ਅਧਿਕਾਰੀ ਦਾ ਅਹੁੱਦਾ ਸੰਭਾਲਿਆ ਹੈ ਉਦੋਂ ਤੋਂ ਸਕੂਲਾਂ ਦੀ ਨੁਹਾਰ ਬਦਲਣ ਲੱਗੀ ਹੈ। ਅੱਜ ਸਰਕਾਰੀ ਸਕੂਲ ਪ੍ਰਾਈਵੇਟ ਸਕੂਲਾਂ ਦੇ ਮੁਕਾਬਲੇ ਬੱਚਿਆਂ ਅਤੇ ਵਿਭਾਗਾਂ ਦੇ ਲਈ ਖਿੱਚ ਦਾ ਕੇਂਦਰ ਬਣ ਰਹੇ ਹਨ। ਸ਼੍ਰੀ ਅਰੋੜਾ ਨੇ ਕਿਹਾ ਜ਼ਿਲ੍ਹਾ ਸਿੱਖਿਆ ਅਧਿਕਾਰੀ ਦੀ ਅਗਵਾਈ ਵਿੱਚ ਜੋ ਸਫਾਈ ਅਭਿਆਨ ਚਲਾਇਆ ਗਿਆ ਹੈ ਇਸ ਦੇ ਤਹਿਤ ਹਰੇਕ ਸਕੂਲ ਨੇ ਆਪਣੇ-ਆਪਣੇ ਸਕੂਲਾਂ ਵਿੱਚ ਸਫਾਈ ਦੇ ਕੰਮਾਂ ਨੂੰ ਆਪਣੀ ਜ਼ਿੰਮੇਦਾਰੀ ਸਮਝਦੇ ਹੋਏ ਨਿਭਾਇਆ ਅਤੇ ਬੱਚਿਆਂ ਨੂੰ ਵੀ ਸਫਾਈ ਦੇ ਲਾਭਾਂ ਬਾਰੇ ਦੱਸਿਆ। ਸ਼੍ਰੀ ਅਰੋੜਾ ਨੇ ਕਿਹਾ ਕਿ ਜੇਕਰ ਬੱਚਿਆਂ ਵਿੱਚ ਸ਼ੁਰੂ ਵਿੱਚ ਹੀ ਸਫਾਈ ਦੇ ਗੁਣ ਭਰ ਦਿੱਤੇ ਜਾਣ ਤਾਂ ਅਸੀਂ ਕਈ ਬਿਮਾਰੀਆਂ ਤੋਂ ਬੱਚ ਸਕਦੇ ਹਾਂ ਅਤੇ ਅਰੋੜਾ ਨੇ ਕਿਹਾ ਕਿ ਭਾਰਤ ਵਿਕਾਸ ਪਰਿਸ਼ਦ ਸਿੱਖਿਆ ਵਿਭਾਗ ਦੇ ਨਾਲ ਪੂਰਾ ਸਹਿਯੋਗ ਕਰੇਗੀ ਤਾਂ ਕਿ ਜ਼ਿਲ੍ਹੇ ਨੂੰ ਸਿੱਖਿਆ ਦੇ ਖੇਤਰ ਵਿੱਚ ਨੰਬਰ 1 ਬਣਾਇਆ ਜਾ ਸਕੇ। ਉਨ੍ਹਾਂ ਨੇ ਕਿਹਾ ਕਿ ਭਾਰਤ ਵਿਕਾਸ ਪਰਿਸ਼ਦ ਹਮੇਸ਼ਾ ਜਰੂਰਤਮੰਦ ਬੱਚਿਆਂ ਦੀ ਮਦਦ ਦੇ ਲਈ ਤਿਆਰ ਰਹੇਗੀ ਤਾਂ ਕਿ ਕੋਈ ਬੱਚਾ ਗਰੀਬੀ ਦੇ ਚੱਲਦਿਆਂ ਪੜ੍ਹਾਈ ਤੋਂ ਵਾਂਝਾ ਨਾ ਰਹਿ ਸਕੇ। ਇਸ ਮੌਕੇ ਤੇ ਉਨ੍ਹਾਂ ਨੇ ਜ਼ਿਲ੍ਹਾ ਸਿੱਖਿਆ ਅਧਿਕਾਰੀ ਨੂੰ ਕਿਹਾ ਕਿ ਅਗਰ ਕਿਸੀ ਵੀ ਸਕੂਲ ਵਿੱਚ ਜਿਹੜੇ ਅਨਾਥ ਬੱਚੇ ਪੜ੍ਹ ਰਹੇ ਹਨ, ਉਨ੍ਹਾਂ ਦੀ ਲਿਸਟ ਪਰਿਸ਼ਦ ਨੂੰ ਦਿੱਤੀ ਜਾਵੇ ਤਾਂ ਕਿ ਉਨ੍ਹਾਂ ਦੀ ਪੜ੍ਹਾਈ ਦਾ ਸਾਰਾ ਖਰਚਾ ਸਮੇਤ ਵਰਦੀ ਸਕੂਲ ਨੂੰ ਦਿੱਤਾ ਜਾ ਸਕੇ। ਇਸ ਮੌਕੇ ਤੇ ਦਵਿੰਦਰ ਅਰੋੜਾ ਅਤੇ ਐਚ.ਕੇ. ਨਕੜਾ ਨੇ ਕਿਹਾ ਕਿ ਮੈਡਮ ਲਲਿਤਾ ਅਰੋੜਾ ਜਦੋਂ ਬਤੌਰ ਪ੍ਰਿੰਸੀਪਲ ਸੇਵਾ ਨਿਭਾ ਰਹੇ ਸੀ ਤਾਂ ਉਨ੍ਹਾਂ ਦੀ ਅਗਵਾਈ ਵਿੱਚ ਸਕੂਲ ਦੇ ਵਿਦਿਆਰਥੀਆਂ ਨੇ ਸਿੱਖਿਆ, ਖੇਡਾਂ ਅਤੇ ਸਭਿਆਚਾਰਕ ਗਤੀਵਿਧੀਆਂ ਵਿੱਚ ਸਦਾ ਪਹਿਲਾ ਸਥਾਨ ਹਾਸਿਲ ਕੀਤਾ ਅਤੇ ਪਰਿਸ਼ਦ ਵੱਲੋਂ ਕਰਵਾਏ ਜਾਣ ਵਾਲੇ ਮੁਕਾਬਲਿਆਂ ਵਿੱਚ ਵੀ ਸਕੂਲ ਦਾ ਪ੍ਰਦਰਸ਼ਨ ਹਮੇਸ਼ਾ ਸ਼ਲਾਘਾਯੋਗ ਰਿਹਾ ਹੈ। ਇਸ ਮੌਕੇ ਤੇ ਮੈਡਮ ਲਲਿਤਾ ਅਰੋੜਾ ਨੇ ਕਿਹਾ ਕਿ ਵਿਭਾਗ ਨੇ ਉਨ੍ਹਾਂ ਨੂੰ ਜੋ ਜ਼ਿਮੇਵਾਰੀ ਦਿੱਤੀ ਹੈ ਉਸ ਨੂੰ ਉਹ ਪੂਰੀ ਤਨਦੇਹੀ ਅਤੇ ਇਮਾਨਦਾਰੀ ਨਾਲ ਨਿਭਾਉਣ ਦਾ ਯਤਨ ਕਰ ਰਹੀ ਹੈ। ਉਨ੍ਹਾਂ ਨੇ ਭਰੋਸਾ ਦਿਵਾਇਆ ਕਿ ਉਹ ਜਲਦ ਹੀ ਅਨਾਥ ਬੱਚਿਆਂ ਦੀ ਲਿਸਟ ਸਕੂਲਾਂ ਤੋਂ ਮੰਗਵਾ ਕੇ ਪਰਿਸ਼ਦ ਨੂੰ ਦੇ ਦੇਣਗੇ ਅਤੇ ਉਨ੍ਹਾਂ ਨੇ ਕਿਹਾ ਕਿ ਜੇਕਰ ਕਿਸੀ ਕੋਲ ਸਿੱਖਅਿਾ ਦੇ ਖੇਤਰ ਵਿੱਚ ਸੁਧਾਰ ਕਰਨ ਲਈ ਕੋਈ ਯੋਜਨਾ ਹੈ ਤਾਂ ਉਹ ਉਨ੍ਹਾਂ ਦੇ ਧਿਆਨ ਵਿੱਚ ਲਿਆ ਸਕਦੇ ਹਨ। ਕਿਉਂਕਿ ਉਨ੍ਹਾਂ ਦਾ ਕੇਵਲ ਇੱਕ ਮਾਤਰ ਟਿੱਚਾ ਸਿੱਖਿਆ ਦੇ ਖੇਤਰ ਵਿੱਚ ਜ਼ਿਲ੍ਹੇ ਨੂੰ ਪੰਜਾਬ ਦਾ ਸਭ ਤੋਂ ਮੋਹਰੀ ਜ਼ਿਲ੍ਹਾ ਬਨਾਉਣਾ ਹੈ। ਇਸ ਮੌਕੇ ਤੇ ਐਚ.ਕੇ. ਨਕੜਾ, ਦਵਿੰਦਰ ਅਰੋੜਾ, ਮਦਨ ਲਾਲ ਮਹਾਜਨ ਅਤੇ ਵਰਿੰਦਰਜੀਤ ਸਿੰਘ ਵੀ ਮੌਜੂਦ ਸਨ।