ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੇ ਮਨਜਿੰਦਰ ਸਿਰਸਾ
(TTT)ਅੰਮ੍ਰਿਤਸਰ – ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਕੇਂਦਰੀ ਮੰਤਰੀ ਪੀਯੂਸ਼ ਗੋਇਲ ਅਤੇ ਭਾਜਪਾ ਦੇ ਸੀਨੀਅਰ ਆਗੂ ਮਨਜਿੰਦਰ ਸਿੰਘ ਸਿਰਸਾ ਨੇ ਮੱਥਾ ਟੇਕ ਕੇ ਗੁਰੂ ਘਰ ਦਾ ਅਸ਼ੀਰਵਾਦ ਪ੍ਰਾਪਤ ਕੀਤਾ। ਇਸ ਦੌਰਾਨ ਜਿੱਥੇ ਉਨ੍ਹਾਂ ਨੇ ਰਸ ਭਿੰਨੀ ਬਾਣੀ ਦਾ ਕੀਰਤਨ ਸਵਰਨ ਕੀਤਾ, ਉੱਥੇ ਹੀ ਸਰਬੱਤ ਦੇ ਭਲੇ ਦੀ ਅਰਦਾਸ ਵੀ ਕੀਤੀ। ਪੱਤਰਕਾਰਾਂ ਨਾਲ ਗੱਲਬਾਤ ਕਰਦਿਆਂ ਪੀਯੂਸ਼ ਗੋਇਲ ਨੇ ਕਿਹਾ ਕਿ ਅੱਜ ਬਹੁਤ ਹੀ ਸੁਭਾਗ ਭਰਿਆ ਸਮਾਂ ਹੈ ਕਿ ਮੈਨੂੰ ਗੁਰੂ ਘਰ ਦੇ ਦਰਸ਼ਨ ਹੋਏ ਹਨ। ਉਨ੍ਹਾਂ ਕਿਹਾ ਕਿ ਕੋਰੋਨਾ ਦੇ ਸਮੇਂ ‘ਚ ਇਸ ਪਾਸੇ ਨਿਕਲਿਆ ਨਹੀਂ ਗਿਆ ਪਰ ਅੱਜ ਬਹੁਤ ਹੀ ਲੰਮੇ ਸਮੇਂ ਬਾਅਦ ਰੂਹਾਨੀਅਤ ਦੇ ਕੇਂਦਰ ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਵਿਖੇ ਪਹੁੰਚ ਕੇ ਮਨ ਨੂੰ ਬਹੁਤ ਵੱਡਾ ਸਕੂਨ ਮਿਲਿਆ ਹੈ।
ਸੱਚਖੰਡ ਸ੍ਰੀ ਹਰਿਮੰਦਰ ਸਾਹਿਬ ਨਤਮਸਤਕ ਹੋਏ ਕੇਂਦਰੀ ਮੰਤਰੀ ਪੀਯੂਸ਼ ਗੋਇਲ ਤੇ ਮਨਜਿੰਦਰ ਸਿਰਸਾ
Date: