ਗਰਮੀ ਤੇ ਲੂ ਤੋਂ ਬਚਣ ਲਈ ਵਰਤੋਂ ਇਹ ਸਾਵਧਾਨੀਆਂ, ਘਰ ਤੋਂ ਬਾਹਰ ਜਾਣ ਸਮੇਂ ਪਾਣੀ ਅਤੇ ਸੂਤੀ ਕੱਪੜਿਆਂ ਦੀ ਕਰੋ ਵਰਤੋ
(TTT) ਬਟਾਲਾ : ਮੌਸਮ ਵਿਭਾਗ ਵੱਲੋਂ ਆਉਣ ਵਾਲੇ ਦਿਨਾਂ ਵਿਚ ਤੇਜ ਗਰਮੀ ਦੀ ਕੀਤੀ ਭਵਿੱਖਬਾਣੀ ਦੇ ਮੱਦੇਨਜਰ ਐੱਸ.ਐੱਮ.ਓ ਬਟਾਲਾ ਡਾ. ਰਵਿੰਦਰ ਸਿੰਘ ਨੇ ਲੋਕਾਂ ਨੂੰ ਸਾਵਧਾਨੀਆਂ ਵਰਤਨ ਦੀ ਅਪੀਲ ਕੀਤੀ ਹੈ। ਉਨ੍ਹਾਂ ਨੇ ਕਿਹਾ ਕਿ ਪਿਛਲੇ ਕੁਝ ਸਮੇਂ ਤੋਂ ਬਹੁਤ ਜ਼ਿਆਦਾ ਗਰਮੀ ਪੈ ਰਹੀ ਅਤੇ ਗਰਮ ਹਵਾਵਾਂ ਚੱਲ ਰਹੀਆਂ ਹਨ ਅਤੇ ਆਉਣ ਵਾਲੇ ਦਿਨਾਂ ਗਰਮੀ ਦੇ ਹੋਰ ਵਧਣ ਦੀ ਸੰਭਾਵਨਾ ਹੈ । ਉਨ੍ਹਾਂ ਕਿਹਾ ਕਿ ਗਰਮ ਹਵਾਵਾਂ ਸਾਡੀ ਤ੍ਰੇਹ (ਪਿਆਸ) ਵਧਾਉਣ ਦੇ ਨਾਲ ਨਾਲ ਸਾਡੇ ਸਰੀਰ ਖਾਸ ਕਰਕੇ ਅੱਖਾਂ ਅਤੇ ਚਮੜੀ ਨੂੰ ਪੂਰੀ ਤਰ੍ਹਾਂ ਝੁਲਸਾ ਦਿੰਦੀਆਂ ਹਨ । <iframe width=”560″ height=”315″ src=”https://www.youtube.com/embed/V41MycaCLgI?si=-mVxctLOsGcuOJrE” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>