ਜ਼ਿਲੇ ਭਰ ਵਿੱਚ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਨੂੰ “ਮੈਗਾ ਮੁਹਿੰਮ” ਦੇ ਤੌਰ ਤੇ ਮਨਾਉਂਦੇ ਹੋਏ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ

Date:

ਜ਼ਿਲੇ ਭਰ ਵਿੱਚ “ਹਰ ਸ਼ੁਕਰਵਾਰ ਡੇਂਗੂ ਤੇ ਵਾਰ” ਮੁਹਿੰਮ ਨੂੰ “ਮੈਗਾ ਮੁਹਿੰਮ” ਦੇ ਤੌਰ ਤੇ ਮਨਾਉਂਦੇ ਹੋਏ ਕੀਤੀਆਂ ਗਈਆਂ ਵੱਖ ਵੱਖ ਗਤੀਵਿਧੀਆਂ

ਹੁਸ਼ਿਆਰਪੁਰ: 11 ਅਕਤੂਬਰ 2024 (TTT) ਡੇਂਗੂ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਦੇ ਮਕਸਦ ਨਾਲ ਮਾਨਯੋਗ ਸਿਹਤ ਤੇ ਪਰਿਵਾਰ ਭਲਾਈ ਮੰਤਰੀ ਪੰਜਾਬ ਡਾ. ਬਲਵੀਰ ਸਿੰਘ ਦੇ ਵਿਸ਼ੇਸ਼ ਉਪਰਾਲਿਆਂ ਤਹਿਤ ਅਤੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਦੇ ਦਿਸ਼ਾ ਨਿਰਦੇਸ਼ਾਂ ਅਨੁਸਾਰ ਜਿਲਾ ਐਪੀਡਮੋਲੋਜਿਸਟ ਡਾ ਜਗਦੀਪ ਸਿੰਘ ਦੀ ਅਗਵਾਈ ਵਿੱਚ ਜ਼ਿਲੇ ਭਰ ਵਿੱਚ ਹਰ ਸ਼ੁਕਰਵਾਰ ਡੇਂਗੂ ਤੇ ਵਾਰ ਮੁਹਿੰਮ ਨੂੰ ਮੈਗਾ ਮੁਹਿੰਮ ਦੇ ਤੌਰ ਤੇ ਮਨਾਇਆ ਗਿਆ। ਜਿਸ ਵਿੱਚ ਵੱਖ-ਵੱਖ ਗਤੀਵਿਧੀਆਂ ਕਰਵਾਈਆਂ ਗਈਆਂ। ਇਸ ਮੁਹਿੰਮ ਵਿੱਚ ਐਂਟੀ ਲਾਰਵਾ ਟੀਮਾਂ, ਮਲਟੀ ਪਰਪਜ ਹੈਲਥ ਵਰਕਰ, ਏਐਨਐਮ, ਆਸ਼ਾ ਵਰਕਰ, ਬਰੀਡਿੰਗ ਚੈੱਕਰ ਤੋਂ ਇਲਾਵਾ ਨਰਸਿੰਗ ਕਾਲਜਾਂ ਦੇ ਵਿਦਿਆਰਥੀਆਂ ਵੱਲੋਂ ਘਰ ਘਰ ਜਾ ਕੇ ਸਰਵੇ ਕੀਤਾ ਗਿਆ ਅਤੇ ਜਿਨਾਂ ਘਰਾਂ ਵਿੱਚ ਮੱਛਰਾਂ ਦਾ ਲਾਰਵਾ ਪਾਇਆ ਗਿਆ ਉਹਨਾਂ ਨੂੰ ਮੌਕੇ ਤੇ ਹੀ ਨਸ਼ਟ ਕਰਵਾਇਆ ਗਿਆ। ਮੁਹਿੰਮ ਦੌਰਾਨ ਵੱਖ-ਵੱਖ ਸਕੂਲਾਂ, ਕਾਲਜਾਂ ਅਤੇ ਹੋਰ ਵਿਦਿਅਕ ਸੰਸਥਾਵਾਂ ਵਿੱਚ ਜਾ ਕੇ ਵਿਦਿਆਰਥੀਆਂ ਨੂੰ ਸਿਹਤ ਮੰਤਰੀ ਪੰਜਾਬ ਜੀ ਵੱਲੋਂ ਜਾਰੀ ਕੀਤੀ ਗਈ ਡੇਂਗੂ ਪ੍ਰਤੀ ਜਾਗਰੂਕ ਕਰਦੀ ਹੋਈ ਵੀਡੀਓ ਦਿਖਾ ਕੇ ਡੇਂਗੂ ਤੋਂ ਬਚਾਅ ਬਾਰੇ ਜਾਗਰੂਕ ਕੀਤਾ ਗਿਆ।
ਜ਼ਿਲਾ ਪੱਧਰ ਤੇ ਇਹਨਾਂ ਗਤੀਵਿਧੀਆਂ ਦੀ ਸ਼ੁਰੂਆਤ ਮੌਕੇ ਸਿਵਲ ਸਰਜਨ ਹੁਸ਼ਿਆਰਪੁਰ ਡਾ ਪਵਨ ਕੁਮਾਰ ਸ਼ਗੋਤਰਾ ਦੀ ਪ੍ਰਧਾਨਗੀ ਹੇਠ ਵੱਖ-ਵੱਖ ਨਰਸਿੰਗ ਕਾਲਜ ਦੀਆਂ ਵਿਦਿਆਰਥਣਾਂ ਨੂੰ ਡੇਂਗੂ ਪ੍ਰਤੀ ਜਾਗਰੂਕ ਕਰਦੀ ਹੋਈ ਵੀਡੀਓ ਦਿਖਾਈ ਗਈ। ਸਿਵਲ ਸਰਜਨ ਦਫ਼ਤਰ ਦੇ ਜਿਲਾ ਸਿਖਲਾਈ ਕੇਂਦਰ ਵਿਖੇ ਸਿਵਲ ਸਰਜਨ ਡਾ ਪਵਨ ਕੁਮਾਰ ਵਲੋਂ ਨਰਸਿੰਗ ਵਿਦਿਆਰਥਣਾਂ ਨੂੰ ਡੇਂਗੂ ਦੇ ਲਾਰਵੇ ਦੀ ਪਹਿਚਾਣ ਅਤੇ ਇਹ ਕਿੱਥੇ ਕਿੱਥੇ ਪੈਦਾ ਹੁੰਦਾ ਹੈ ਅਤੇ ਡੇਂਗੂ ਤੋਂ ਬਚਾਓ ਬਾਰੇ ਵਿਸਥਾਰ ਵਿਚ ਜਾਣਕਾਰੀ ਦਿੱਤੀ। ਇਸ ਮੌਕੇ ਡਿਪਟੀ ਮਾਸ ਮੀਡੀਆ ਅਫ਼ਸਰ ਡਾ ਤ੍ਰਿਪਤਾ ਦੇਵੀ, ਡਿਪਟੀ ਮਾਸ ਮੀਡੀਆ ਅਫ਼ਸਰ ਰਮਨਦੀਪ ਕੌਰ ਅਤੇ ਜਿਲਾ ਪ੍ਰੋਗਰਾਮ ਮੈਨੇਜਰ ਮੁਹੰਮਦ ਆਸਿਫ ਹਾਜ਼ਰ ਸਨ।
ਸਿਵਲ ਸਰਜਨ ਸਾਹਿਬ ਵੱਲੋਂ ਵਿਦਿਆਰਥਣਾਂ ਨੂੰ ਸੰਬੋਧਨ ਕਰਦੇ ਹੋਏ ਕਿਹਾ ਗਿਆ ਕਿ ਛੋਟੀਆਂ-ਛੋਟੀਆਂ ਸਾਵਧਾਨੀਆਂ ਵਰਤ ਕੇ ਅਸੀਂ ਡੇਂਗੂ, ਮਲੇਰੀਆ ਅਤੇ ਚਿਕਨਗੁਨੀਆਂ ਵਰਗੀਆਂ ਬਿਮਾਰੀਆਂ ਤੋਂ ਬਚ ਸਕਦੇ ਹਾਂ। ਉਹਨਾਂ ਦੱਸਿਆ ਕਿ ਡੇਂਗੂ ਬੁਖਾਰ ਦਾ ਟੈਸਟ ਤੇ ਇਲਾਜ ਸਾਰੇ ਸਰਕਾਰੀ ਹਸਪਤਾਲਾਂ ਵਿਚ ਮੁਫ਼ਤ ਹੁੰਦਾ ਹੈ। ਕਿਸੇ ਵੀ ਤਰ੍ਹਾਂ ਦਾ ਬੁਖਾਰ ਹੋਣ ਦੀ ਸੂਰਤ ਵਿੱਚ ਸਿਰਫ ਪੈਰਾਸਿਟਾਮੋਲ ਗੋਲੀ ਹੀ ਲੈਣੀ ਚਾਹੀਦੀ ਹੈ ਅਤੇ ਤੁਰੰਤ ਨੇੜੇ ਦੇ ਸਿਹਤ ਕੇਂਦਰ ਤੋ ਟੈਸਟ ਅਤੇ ਇਲਾਜ ਕਰਾਉਣਾ ਚਾਹੀਦਾ ਹੈ।

ਜ਼ਿਲਾ ਐਪੀਡਮੋਲੋਜਿਸਟ ਵੱਲੋਂ ਸਰਵੇ ਕਰਨ ਤੋਂ ਪਹਿਲੇ ਨਰਸਿੰਗ ਵਿਦਿਆਰਥੀਆਂ ਨੂੰ ਏਡੀਜ ਮੱਛਰ ਦੇ ਲਾਰਵੇ ਦੀ ਡੈਮੋਸਟਰੇਸ਼ਨ ਦਿੱਤੀ ਗਈ ਅਤੇ ਉਹਨਾਂ ਨੂੰ ਵੱਖ ਵੱਖ ਸਰਵੇ ਟੀਮਾਂ ਦੇ ਨਾਲ ਜਾ ਕੇ ਡੇਂਗੂ ਦੀ ਰੋਕਥਾਮ ਪ੍ਰਤੀ ਲੋਕਾਂ ਨੂੰ ਜਾਗਰੂਕ ਕਰਨ ਲਈ ਪ੍ਰੇਰਿਤ ਕੀਤਾ ਗਿਆ।
ਸ਼ਹਿਰ ਹੁਸ਼ਿਆਰਪੁਰ ਵਿੱਚ 10 ਐਂਟੀ ਲਾਰਵਾ ਟੀਮਾਂ ਵੱਲੋਂ ਕਾਰਪੋਰੇਸ਼ਨ ਦੇ ਐਸਆਈ ਅਤੇ ਨਰਸਿੰਗ ਕਾਲਜਾਂ ਦੀਆਂ ਵਿਦਿਆਰਥਣਾਂ ਦੇ ਸਹਿਯੋਗ ਨਾਲ ਮੁਹਿੰਮ ਵਿੱਢੀ ਗਈ। ਜਿਲੇ ਭਰ ਵਿੱਚ ਇਸ ਮੁਹਿੰਮ ਦੀ ਸੁਪਰਵੀਜ਼ਨ ਲਈ ਸਟੇਟ ਪੱਧਰ ਦੀਆਂ 3 ਟੀਮਾਂ ਜਿਨਾਂ ਵਿੱਚ ਡਾਇਰੈਕਟਰ ਐਨਐਚਐਮ ਡਾ ਬਲਵਿੰਦਰ ਕੁਮਾਰ, ਅਸਿਸਟੈਂਟ ਡਾਇਰੈਕਟਰ ਡਾ ਸਨਦੀਪ ਭੋਲਾ, ਮੈਡੀਕਲ ਅਫਸਰ ਡਾ ਸੁਖਜੀਤ ਕੌਰ ਅਤੇ ਡਾ ਆਸ਼ੂ ਗੁਪਤਾ ਵੱਲੋਂ ਕੀਤੀ ਗਈ।
ਸਰਵੇ ਗਤੀਵਿਧੀਆਂ ਦੌਰਾਨ ਲੋਕਾਂ ਨੂੰ ਡੇਂਗੂ ਦੀ ਰੋਕਥਾਮ ਅਤੇ ਇਸਤੋਂ ਬਚਾਅ ਬਾਰੇ ਜਾਣਕਾਰੀ ਦਿੱਤੀ ਗਈ ਹੈ ਕਿਉਂਕਿ ਜਦ ਤੱਕ ਲੋਕ ਖੁਦ ਇਸ ਪ੍ਰਤੀ ਜਾਗਰੂਕ ਨਹੀਂ ਹੁੰਦੇ ਅਤੇ ਖੜ੍ਹੇ ਪਾਣੀ ਦੇ ਸੋਮਿਆਂ ਦੀ ਸਾਫ ਸਫਾਈ ਵੱਲ ਧਿਆਨ ਨਹੀਂ ਦਿੰਦੇ, ਤਦ ਤੱਕ ਡੇਂਗੂ ਦੀ ਰੋਕਥਾਮ ਨਹੀਂ ਕੀਤੀ ਜਾ ਸਕਦੀ।

Share post:

Subscribe

spot_imgspot_img

Popular

More like this
Related

बेहतर सरकारी स्कूल बनाम आम नागरिक के बच्चों को बेहतर शिक्षा – डा राज कुमार चब्बेवाल 

होशियारपुर(TTT): सरकारी स्कूलों में बेहतर शिक्षा के साथ साथ...

विधायक ब्रम शंकर जिम्पा ने 16.14 लाख की लागत से लगाई गई स्ट्रीट लाइटों की करवाई शुरुआत

पंजाब सरकार ने गांवों-शहरों में बुनियादी सुविधाओं का स्तर...