News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਜ਼ਿਲ੍ਹੇ ‘ਚ ਟਰੈਫਿਕ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਆਰ.ਟੀ.ਓ. ਆਰ.ਐਸ ਗਿੱਲ

ਜ਼ਿਲ੍ਹੇ ‘ਚ ਟਰੈਫਿਕ ਨਿਯਮਾਂ ਦੀ ਉਲੰਘਣਾ ਬਰਦਾਸ਼ਤ ਨਹੀਂ ਕੀਤੀ ਜਾਵੇਗੀ : ਆਰ.ਟੀ.ਓ. ਆਰ.ਐਸ ਗਿੱਲ

ਹੁਸ਼ਿਆਰਪੁਰ, 12 ਸਤੰਬਰ:(TTT) ਰਿਜਨਲ ਟਰਾਂਸਪੋਰਟ ਅਫ਼ਸਰ (ਆਰ.ਟੀ.ਓ.) ਆਰ.ਐਸ. ਗਿੱਲ ਨੇ ਅੱਜ ਸਪੱਸ਼ਟ ਕੀਤਾ ਕਿ ਜ਼ਿਲ੍ਹੇ ਵਿੱਚ ਕਿਸੇ ਨੂੰ ਵੀ ਟਰੈਫਿਕ ਨਿਯਮਾਂ ਦੀ ਉਲੰਘਣਾ ਨਹੀਂ ਕਰਨ ਦਿੱਤੀ ਜਾਵੇਗੀ। ਉਨ੍ਹਾਂ ਦੱਸਿਆ ਕਿ ਟਰਾਂਸਪੋਰਟ ਵਿਭਾਗ ਵੱਲੋਂ ਖਾਸ ਕਰਕੇ ਵੱਡੇ ਵਾਹਨਾਂ ‘ਤੇ ਤਿੱਖੀ ਨਜ਼ਰ ਰੱਖੀ ਜਾ ਰਹੀ ਹੈ ਅਤੇ ਜੋ ਵਾਹਨ ਚਾਲਕ ਆਵਾਜਾਈ ਨਿਯਮਾਂ ਦੀ ਉਲੰਘਣਾ ਕਰਦੇ ਹਨ, ਉਨ੍ਹਾਂ ਖਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾ ਰਹੀ ਹੈ।
ਇਸ ਲੜੀ ਵਿਚ ਵਿਭਾਗ ਦੇ ਧਿਆਨ ਵਿੱਚ ਆਇਆ ਕਿ ਕੁਝ ਵਿਦਿਆਰਥੀ ਬੱਸਾਂ ਦੇ ਪਿਛੇ ਲਟਕ ਕੇ ਸਫ਼ਰ ਕਰ ਰਹੇ ਹਨ, ਜਿਸ ਕਾਰਨ ਉਨ੍ਹਾਂ ਦੀ ਜਾਨ ਨੂੰ ਖ਼ਤਰਾ ਹੋ ਸਕਦਾ ਹੈ। ਇਸ ਨੂੰ ਗੰਭੀਰਤਾ ਨਾਲ ਲੈਂਦਿਆਂ ਅੱਜ ਵਿਭਾਗ ਨੇ ਇੱਕ ਬੱਸ (ਨੰਬਰ ਪੀ.ਬੀ 08 ਬੀ.ਕੇ-8501) ‘ਤੇ ਮੋਟਰ ਮਾਹਨ ਐਕਟ ਤਹਿਤ ਕਾਰਵਾਈ ਕੀਤੀ ਅਤੇ ਚਲਾਨ ਜਾਰੀ ਕੀਤਾ ਗਿਆ। ਬੱਸ ਮਾਲਕ ਅਤੇ ਡਰਾਈਵਰ ਨੂੰ ਸਖ਼ਤ ਚੇਤਾਵਨੀ ਦਿੱਤੀ ਗਈ ਹੈ ਕਿ ਜੇਕਰ ਭਵਿੱਖ ਵਿੱਚ ਅਜਿਹੀ ਗਲਤੀ ਦੁਹਰਾਈ ਗਈ ਤਾਂ ਉਨ੍ਹਾਂ ਖ਼ਿਲਾਫ਼ ਹੋਰ ਸਖ਼ਤ ਕਾਰਵਾਈ ਕੀਤੀ ਜਾਵੇਗੀ।
ਆਰਟੀਓ ਆਰ.ਐਸ. ਗਿੱਲ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਟ੍ਰੈਫਿਕ ਨਿਯਮਾਂ ਦੀ ਪੂਰੀ ਤਰ੍ਹਾਂ ਪਾਲਣਾ ਕਰਨ, ਕਿਉਂਕਿ ਇਹ ਆਪਣੀ ਅਤੇ ਦੂਜਿਆਂ ਦੀ ਸੁਰੱਖਿਆ ਲਈ ਬਹੁਤ ਜ਼ਰੂਰੀ ਹੈ। ਉਨ੍ਹਾਂ ਇਹ ਵੀ ਕਿਹਾ ਕਿ ਸਕੂਲੀ ਬੱਚਿਆਂ ਲਈ ਖਾਸ ਕਰਕੇ ਟ੍ਰੈਫਿਕ ਨਿਯਮਾਂ ਦੀ ਪਾਲਣਾ ਕਰਨਾ ਬਹੁਤ ਜ਼ਰੂਰੀ ਹੈ ਅਤੇ ਮਾਪਿਆਂ ਨੂੰ ਵੀ ਇਸ ‘ਤੇ ਧਿਆਨ ਦੇਣਾ ਚਾਹੀਦਾ ਕਿ ਉਨ੍ਹਾਂ ਦੇ ਬੱਚੇ ਸੁਰੱਖਿਅਤ ਢੰਗ ਨਾਲ ਸਕੂਲ ਜਾਂਦੇ ਹਨ ਅਤੇ ਵਾਪਸ ਆਉਂਦੇ ਹਨ।
ਆਰ.ਟੀ.ਓ ਨੇ ਕਿਹਾ ਕਿ ਵਿਭਾਗ ਦੀਆਂ ਟੀਮਾਂ ਲਗਾਤਾਰ ਸੜਕਾਂ ‘ਤੇ ਨਜ਼ਰ ਰੱਖ ਰਹੀਆਂ ਹਨ ਅਤੇ ਕਿਸੇ ਵੀ ਤਰ੍ਹਾਂ ਦੀ ਉਲੰਘਣਾ ਨੂੰ ਰੋਕਣ ਲਈ ਤਿਆਰ ਹੈ। ਉਨ੍ਹਾਂ ਜਨਤਾ ਨੂੰ ਸਹਿਯੋਗ ਦੀ ਅਪੀਲ ਕੀਤੀ ਤਾਂ ਜੋ ਜ਼ਿਲ੍ਹੇ ਵਿੱਚ ਸੜਕ ਹਾਦਸਿਆਂ ਨੂੰ ਰੋਕਿਆ ਜਾ ਸਕੇ ਅਤੇ ਆਵਾਜਾਈ ਵਿਵਸਥਾ ਨੂੰ ਸੁਚਾਰੂ ਢੰਗ ਨਾਲ ਚਲਾਇਆ ਜਾ ਸਕੇ।