ਵਾਰਡ ਨੰ. 50 ਦੀਆਂ ਮੁੱਖ ਸਮੱਸਿਆਵਾਂ ‘ਤੇ ਵਿਧਾਇਕ ਨਾਲ ਮੁਲਾਕਾਤ, ਜਲਦੀ ਹੱਲ ਕਰਨ ਦਾ ਭਰੋਸਾ
(TTT) ਅੱਜ ਜ਼ਿਲ੍ਹਾ ਸੰਘਰਸ਼ ਕਮੇਟੀ ਦੇ ਪ੍ਰਧਾਨ ਕਰਮਵੀਰ ਬਾਲੀ ਨੇ ਸ਼ਹਿਰ ਦੀਆਂ ਸਮੱਸਿਆਵਾਂ ਨੂੰ ਲੈ ਕੇ ਸਾਬਕਾ ਕੈਬਨਿਟ ਮੰਤਰੀ ਅਤੇ ਵਿਧਾਇਕ ਬ੍ਰਹਮਸ਼ੰਕਰ ਜਿੰਪਾ ਨਾਲ ਮੁਲਾਕਾਤ ਕਰਦੇ ਹੋਏ ਕਿਹਾ ਕਿ ਵਾਰਡ ਨੰ. 50, ਮੁਹੱਲਾ ਨੀਲਕੰਠ ਦੀਆਂ ਸਮੱਸਿਆਂ ਨੂੰ ਲੈ ਕੇ ਨਿਗਮ ਕਮਿਸ਼ਨਰ ਨਾਲ ਕਈ ਵਾਰ ਮੁਲਾਕਾਤ ਕੀਤੀ ਗਈ ਜਿਨ੍ਹਾਂ ਨੇ ਭਰੋਸੇ ਦੇਣ ਦੇ ਬਾਵਜੂਦ ਵੀ ਕੰਮ ਨਹੀਂ ਕੀਤਾ। ਐਸ.ਡੀ.ਓ. ਸਾਹਿਬ ਜੀ ਨੇ ਕਿਹਾ ਕਿ ਤੁਹਾਡੇ ਕੰਮ ਪੰਜਾਬ ਸਰਕਾਰ ਨੂੰ ਮੰਨਜੂਰੀ ਲਈ ਭੇਜ ਦਿੱਤੇ ਗਏ ਹਨ। 2 ਮਹੀਨੇ ਵਿੱਚ ਕੰਮ ਸ਼ੁਰੂ ਹੋ ਜਾਣਗੇ, ਪਰ 3 ਮਹੀਨੇ ਬੀਤਣ ਦੇ ਵੀ ਕੰਮ ਸ਼ੁਰੂ ਨਹੀਂ ਹੋਏ। ਕਰਮਵੀਰ ਬਾਲੀ ਨੇ ਕਿਹਾ ਕਿ ਵਾਰਡ ਨੰ. 50 ਕੋਈ ਸਪੈਸ਼ਲ ਵਾਰਡ ਹੈ ਜਿਸ ਦੇ ਲਈ ਨਗਰ ਨਿਗਮ ਨੂੰ ਪੰਜਾਬ ਸਰਕਾਰ ਕੋਲੋਂ ਮੰਨਜੂਰੀ ਲੈਣੀ ਪੈ ਰਹੀ ਹੈ। ਕਰਮਵੀਰ ਬਾਲੀ ਨੇ ਕਿਹਾ ਕਿ ਜਿਸ ਤਰ੍ਹਾਂ ਸਾਰੇ ਵਾਰਡਾਂ ਵਿੱਚ ਤੁਹਾਡੇ ਦੁਆਰਾ ਉਦਘਾਟਨ ਕਰਕੇ ਕੰਮ ਸ਼ੁਰੂ ਕਰਵਾਏ ਜਾ ਰਹੇ ਹਨ, ਵਾਰਡ ਨੰ. 50, ਮੁਹੱਲਾ ਨੀਲਕੰਠ ਦੇ ਕੰਮਾਂ ਦਾ ਉਦਘਾਟਨ ਕੀਤਾ ਜਾਵੇ ਅਤੇ ਕੰਮ ਸ਼ੁਰੂ ਕੀਤੇ ਜਾਣ। ਇਸ ਮੌਕੇ ਤੇ ਵਿਧਾਇਕ ਨੇ ਕਿਹਾ ਕਿ ਜਲਦ ਹੀ ਕੰਮ ਸ਼ੁਰੂ ਕਰ ਦਿੱਤੇ ਜਾਣਗੇ ਅਤੇ ਜਨਤਾ ਨੂੰ ਰਾਹਤ ਦਿੱਤੀ ਜਾਵੇਗੀ। ਇਸ ਮੌਕੇ ਤੇ ਮੇਅਰ ਸੁਰਿੰਦਰ ਕੁਮਾਰ ਅਤੇ ਹੋਰ ਹਾਜ਼ਰ ਸਨ।