
ਪਾਣੀਆਂ ਨੂੰ ਲੈ ਕੇ ਛਿੜ ਗਈ ਜੰਗ! ਬੀਬੀਐਮਬੀ ਨੇ ਸੁਣਾਇਆ ਹਰਿਆਣਾ ਦੇ ਹੱਕ ‘ਚ ਫੈਸਲਾ, ਸੀਐਮ ਮਾਨ ਨੇ ਕਰ ਦਿੱਤਾ ਵੱਡਾ ਐਲਾਨ

(TTT)ਪਾਣੀਆਂ ਨੂੰ ਲੈ ਕੇ ਇੱਕ ਵਾਰ ਮੁੜ ਪੰਜਾਬ ਤੇ ਹਰਿਆਣਾ ਆਹਮੋ-ਸਾਹਮਣੇ ਆ ਗਏ ਹਨ। ਪੰਜਾਬ ਸਰਕਾਰ ਨੇ ਵਾਧੂ ਪਾਣੀ ਦੇਣ ਤੋਂ ਇਨਕਾਰ ਕੀਤਾ ਤਾਂ ਭਾਖੜਾ-ਬਿਆਸ ਮੈਨੇਜਮੈਂਟ ਬੋਰਡ (ਬੀਬੀਐਮਬੀ) ਨੇ ਹਰਿਆਣਾ ਦੇ ਹੱਕ ਵਿੱਚ ਫੈਸਲਾ ਸੁਣਾ ਦਿੱਤਾ। ਇਸ ਮਗਰੋਂ ਮੁੱਖ ਮੰਤਰੀ ਭਗਵੰਤ ਮਾਨ ਨੇ ਸਖਤ ਸਟੈਂਡ ਲਿਆ ਹੈ। ਇਸ ਲਈ ਨੰਗਲ ਡੈਮ ਦੀ ਸੁਰੱਖਿਆ ਵਧਾ ਦਿੱਤੀ ਹੈ। ਇਸ ਦੇ ਨਾਲ ਹੀ ਆਮ ਆਦਮੀ ਪਾਰਟੀ ਨੇ ਬੀਬੀਐਮਬੀ ਦੇ ਫ਼ੈਸਲੇ ਨੂੰ ਲੈ ਕੇ ਸੂਬੇ ਭਰ ਵਿੱਚ ਭਾਰਤੀ ਜਨਤਾ ਪਾਰਟੀ ਦੇ ਖ਼ਿਲਾਫ਼ ਵਿਰੋਧ ਪ੍ਰਦਰਸ਼ਨ ਕਰਨ ਦਾ ਐਲਾਨ ਕੀਤਾ ਹੈ।

