ਪੰਜਾਬ ‘ਚ ਮੌਸਮ ਵਿਭਾਗ ਦੀ ਤਾਜ਼ਾ ਭਵਿੱਖਬਾਣੀ, ਬਾਰਿਸ਼ ਦਾ ਅਲਰਟ ਜਾਰੀ, ਜਾਣੋ ਅਗਲੇ ਦਿਨਾਂ ਦਾ ਹਾਲ
ਜਲੰਧਰ (TTT)–ਉੱਤਰ ਭਾਰਤ ਦੇ ਵੱਖ-ਵੱਖ ਸੂਬਿਆਂ ਵਿਚ ਬਾਰਿਸ਼ ਹੋਣ ਤੋਂ ਬਾਅਦ ਗਰਮੀ ਤੋਂ ਕਾਫ਼ੀ ਰਾਹਤ ਮਿਲੀ ਹੈ। ਦੂਜੇ ਪਾਸੇ ਪ੍ਰੀ-ਮਾਨਸੂਨ ਦੀ ਪਹਿਲੀ ਬਾਰਿਸ਼ ਨਾਲ ਪੰਜਾਬ ਅਤੇ ਹਰਿਆਣਾ ਸਮੇਤ ਨੇੜਲੇ ਸੂਬਿਆਂ ਦਾ ਮੌਸਮ ਖ਼ੁਸ਼ਨੁਮਾ ਹੋ ਗਿਆ ਹੈ, ਜਿਸ ਨਾਲ ਜਨਤਾ ਨੂੰ ਕਾਫ਼ੀ ਰਾਹਤ ਮਿਲੀ ਹੈ।