PUNJAB(TTT): ਪੰਜਾਬ ਵਿੱਚ ਅੱਜ ਮੁੜ ਮੌਸਮ ਕਰਵਟ ਲੈ ਰਿਹਾ ਹੈ। ਅੱਜ ਤੋਂ ਉੱਤਰੀ ਭਾਰਤ ਵਿੱਚ ਪੱਛਮੀ ਗੜਬੜੀ ਐਕਟਿਵ ਹੋ ਰਹੀ ਹੈ। ਮੌਸਮ ਵਿਭਾਗ ਮੁਤਾਬਕ ਇਸ ਦਾ ਪ੍ਰਭਾਵ ਉੱਤਰੀ ਤੇ ਮੱਧ ਭਾਰਤ ਵਿੱਚ 6 ਦਿਨਾਂ ਤੱਕ ਰਹਿਣ ਵਾਲਾ ਹੈ। ਇਸ ਦੇ ਪ੍ਰਭਾਵ ਕਾਰਨ ਅੱਜ ਤੇ ਕੱਲ੍ਹ ਪੰਜਾਬ, ਹਰਿਆਣਾ ਤੇ ਚੰਡੀਗੜ੍ਹ ਵਿੱਚ ਮੀਂਹ ਪਵੇਗਾ। ਹਿਮਾਚਲ ਵਿੱਚ 3 ਮਾਰਚ ਤੱਕ ਮੌਸਮ ਖਰਾਬ ਰਹੇਗਾ। ਇਸ ਦੇ ਨਾਲ ਹੀ ਤੇਜ਼ ਹਵਾਵਾਂ ਚੱਲਣਗੀਆਂ ਤੇ ਗੜੇਮਾਰੀ ਵੀ ਹੋ ਸਕਦੀ ਹੈ।
ਪੰਜਾਬ ‘ਚ ਵੈਸਟਰਨ ਡਿਸਟਰਬੈਂਸ ਐਕਟਿਵ, ਦੋ ਦਿਨਾਂ ਲਈ ਬਾਰਸ਼ ਤੇ ਗੜ੍ਹਿਆਂ ਦਾ ਅਲਰਟ
Date: