ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਦਿਮਾਗ ਨੂੰ ਚੜੀ ਗੈਸ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ,ਦੋ ਹੋਏ ਬੇਹੋਸ਼
(TTT)ਲੰਗਰ… ਗੁਰਦਾਸਪੁਰ ਦੇ ਨਜ਼ਦੀਕੀ ਪਿੰਡ ਚਾਵਾ ਵਿੱਚ ਸੀਵਰੇਜ ਦੀ ਸਫ਼ਾਈ ਕਰਦੇ ਸਮੇਂ ਦਿਮਾਗ ਵਿੱਚ ਗੈਸ ਚੜ੍ਹਨ ਕਾਰਨ ਤਿੰਨ ਪ੍ਰਵਾਸੀ ਮਜ਼ਦੂਰ ਬੇਹੋਸ਼ ਹੋ ਗਏ। ਪਿੰਡ ਦੇ ਲੋਕਾਂ ਨੇ ਕਿਸੇ ਤਰ੍ਹਾਂ ਉਨ੍ਹਾਂ ਨੂੰ ਸੀਵਰੇਜ ਵਿੱਚੋਂ ਬਾਹਰ ਕੱਢ ਕੇ ਸਿਵਲ ਹਸਪਤਾਲ ਗੁਰਦਾਸਪੁਰ ਵਿਖੇ ਦਾਖਲ ਕਰਵਾਇਆ ਪਰ ਇਲਾਜ ਦੌਰਾਨ ਇੱਕ ਪ੍ਰਵਾਸੀ ਮਜ਼ਦੂਰ ਦੀ ਮੌਤ ਹੋ ਗਈ। ਜਦਕਿ ਇੱਕ ਹੋਰ ਦੀ ਹਾਲਤ ਨਾਜ਼ੁਕ ਦੱਸੀ ਜਾ ਰਹੀ ਹੈ।ਸਿਵਲ ਹਸਪਤਾਲ ਵਿੱਚ ਜਾਣਕਾਰੀ ਦਿੰਦਿਆਂ ਨੀਰੂ ਵਾਸੀ ਭਰਤਪੁਰ ਜ਼ਿਲ੍ਹਾ (ਰਾਜਸਥਾਨ) ਨੇ ਦੱਸਿਆ ਕਿ ਉਹ ਪਿੰਡ ਵਿੱਚ ਸਫ਼ਾਈ ਦਾ ਕੰਮ ਕਰਦੇ ਹਨ। ਉਸਨੇ ਦੱਸਿਆ ਕਿ ਬੁੱਧਵਾਰ ਨੂੰ ਉਸਦਾ ਪਤੀ ਕਨ੍ਹਈਆ ਪਿੰਡ ਵਿੱਚ ਸੀਵਰੇਜ ਦੀ ਸਫਾਈ ਕਰ ਰਿਹਾ ਸੀ। ਇਸ ਦੌਰਾਨ ਦਿਮਾਗ ‘ਚ ਗੈਸ ਚੜਣ ਕਾਰਨ ਉਹ ਬੇਹੋਸ਼ ਹੋ ਗਿਆ। ਇਸ ਤੋਂ ਬਾਅਦ ਉਸਦੇ ਪਤੀ ਕਨ੍ਹਈਆ ਨੂੰ ਬਚਾਉਣ ਲਈ ਉਸ ਦਾ ਭਤੀਜਾ ਨਵੀ ਅਤੇ ਭਰਾ ਮੋਨੂੰ ਵੀ ਸੀਵਰੇਜ ਵਿੱਚ ਵੜ ਗਏ ਅਤੇ ਦੋਵੇਂ ਬੇਹੋਸ਼ ਹੋ ਗਏ। ਜਦੋਂ ਉਸ ਨੇ ਰੌਲਾ ਪਾਇਆ ਤਾਂ ਪਿੰਡ ਦੇ ਲੋਕ ਇਕੱਠੇ ਹੋ ਗਏ ਅਤੇ ਕਿਸੇ ਤਰ੍ਹਾਂ ਤਿੰਨਾਂ ਨੂੰ ਬਾਹਰ ਕੱਢ ਕੇ ਸਿਵਲ ਹਸਪਤਾਲ ਪਹੁੰਚਾਇਆ। ਜਿੱਥੇ ਇਲਾਜ ਦੌਰਾਨ ਉਸ ਦੇ ਪਤੀ ਕਨ੍ਹਈਆ ਦੀ ਮੌਤ ਹੋ ਗਈ। ਜਦਕਿ ਉਸ ਦੇ ਭਤੀਜੇ ਨਵੀ ਦੀ ਹਾਲਤ ਨਾਜ਼ੁਕ ਬਣੀ ਹੋਈ ਹੈ।