ਸਬੰਧਤ ਅਧਿਕਾਰੀਆਂ ਨੂੰ ਸਰਕਾਰ ਦੀਆਂ ਹਦਾਇਤਾਂ ਲਾਗੂ ਕਰਨ ਦੇ ਨਿਰਦੇਸ਼
ਹੁਸ਼ਿਆਰਪੁਰ, 28 ਫਰਵਰੀ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਨੇ ਕਿਹਾ ਕਿ ਪੰਜਾਬ ਸਰਕਾਰ ਵਲੋਂ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਕਰਨ ਦੀ 28 ਫਰਵਰੀ 2025 ਤੱਕ ਦੀ ਮਿਆਦ ਨੂੰ ਵਧਾ ਕੇ 31 ਅਗਸਤ 2025 ਕਰ ਦਿੱਤਾ ਹੈ ਜਿਸ ਨਾਲ 500 ਗਜ਼ ਤੱਕ ਦੇ ਪਲਾਟਾਂ ਦੀ ਰਜਿਸਟਰੀ ਬਿਨਾ ਐਨ.ਓ.ਸੀ. ਤੋਂ ਹੋਵੇਗੀ।

ਡਿਪਟੀ ਕਮਿਸ਼ਨਰ ਨੇ ਦੱਸਿਆ ਕਿ ਪੰਜਾਬ ਸਰਕਾਰ ਦੇ ਮਕਾਨ ਉਸਾਰੀ ਅਤੇ ਸ਼ਹਿਰੀ ਵਿਕਾਸ ਵਿਭਾਗ ਵਲੋਂ ਜਾਰੀ ਨੋਟੀਫਿਕੇਸ਼ਨ ਅਨੁਸਾਰ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਕਰਨ ਦੀ ਮਿਆਦ ਨੂੰ 1 ਮਾਰਚ ਤੋਂ 31 ਅਗਸਤ 2025 ਤੱਕ ਵਧਾਇਆ ਗਿਆ ਹੈ। ਉਨ੍ਹਾਂ ਦੱਸਿਆ ਕਿ ਅਣ ਅਧਿਕਾਰਤ ਕਲੋਨੀਆਂ ਵਿਚ ਉਹ ਪਲਾਟ ਜਿਨ੍ਹਾਂ ਦੀ ਖਰੀਦ ਬਾਰੇ ਬਿਨੈਕਾਰਾਂ ਵਲੋਂ 31 ਜੁਲਾਈ 2024 ਤੋਂ ਪਹਿਲਾਂ ਅਸ਼ਟਾਮ ਰਾਹੀਂ ਐਗਰੀਮੈਂਟ ਆਦਿ ਕੀਤਾ ਗਿਆ ਹੈ ਤਾਂ ਬਿਨੇਕਾਰ 31 ਅਗਸਤ ਤੋਂ ਪਹਿਲਾਂ ਬਿਨਾ ਐਨ.ਓ.ਸੀ. ਤੋਂ ਰਜਿਸਟਰੀ ਕਰਵਾ ਸਕਦਾ ਹੈ। ਉਨ੍ਹਾਂ ਦੱਸਿਆ ਕਿ ਇਸ ਸਬੰਧੀ ਜ਼ਿਲ੍ਹੇ ਵਿਚ ਮਾਲ ਅਧਿਕਾਰੀਆਂ ਨੂੰ ਨਿਰਦੇਸ਼ ਦਿੱਤੇ ਜਾ ਚੁੱਕੇ ਹਨ ਕਿ ਹਦਾਇਤਾਂ ਦੀ ਇਨਬਿਨ ਪਾਲਣਾ ਨੂੰ ਯਕੀਨੀ ਬਣਾਇਆ ਜਾਵੇ ਤਾਂ ਜੋ ਲੋਕਾਂ ਨੂੰ ਵਧੀ ਮਿਆਦ ਦਾ ਲਾਭ ਮਿਲ ਸਕੇ।
—
ਕੈਪਸ਼ਨ : ਡਿਪਟੀ ਕਮਿਸ਼ਨਰ ਆਸ਼ਿਕਾ ਜੈਨ ਬਿਨਾ ਐਨ.ਓ.ਸੀ. ਤੋਂ ਰਜਿਸਟਰੀਆਂ ਬਾਰੇ ਜਾਣਕਾਰੀ ਦਿੰਦੇ ਹੋਏ।