ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਮਨਾਇਆ ਗਿਆ ਵਿਸ਼ਵ ਵਾਤਾਵਰਣ ਦਿਵਸ।
(TTT) ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਸ਼੍ਰੀਮਤੀ ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀ ਗੋਪਾਲ ਸ਼ਰਮਾ ਅਤੇ ਕਾਰਜਕਾਰੀ ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਦੇ ਮਾਰਗਦਰਸ਼ਨ ਅਧੀਨ ਆਈ.ਕਿਉ.ਏ.ਸੀ ਦੇ ਸਹਿਯੋਗ ਨਾਲ ਐੱਸ.ਐੱਸ.ਐੱਸ ਵਿਭਾਗ ਪੰਜਾਬ ਯੂਨੀਵਰਸਿਟੀ ਚੰਡੀਗੜ੍ਹ,ਸਟੇਟ ਨੋਡਲ ਏਜੰਸੀ ਪੰਜਾਬ, ਸਟੇਟ ਕੌਂਸਲ ਫਾਰ ਸਾਇੰਸ ਐਂਡ ਟੈਕਨਾਲੋਜੀ, ਵਾਤਾਵਰਣ, ਜੰਗਲਾਤ ਅਤੇ ਜਲਵਾਯੂ ਪਰਿਵਰਤਨ ਮੰਤਰਾਲਾ, ਭਾਰਤ ਸਰਕਾਰ ਦੀ ਅਗਵਾਈ ਵਿੱਚ ਕਾਲਜ ਦੇ ਐੱਨ.ਐੱਸ.ਐੱਸ. ਪ੍ਰੋਗਰਾਮ ਅਫਸਰ ਪ੍ਰੋ.ਮਨਪ੍ਰੀਤ ਕੌਰ ਵੱਲੋਂ ਵਿਸ਼ਵ ਵਾਤਾਵਰਣ ਦਿਵਸ ਮੌਕੇ ਵਰਮੀਕੰਪੋਸਟ ਵਰਕਸ਼ਾਪ ਅਤੇ ਰੁੱਖ ਲਗਾਉਣ ਦੀ ਮੁਹਿੰਮ ਦਾ ਆਯੋਜਨ ਕੀਤਾ ਗਿਆ। ਪ੍ਰਿੰਸੀਪਲ ਪ੍ਰੋ. ਪ੍ਰਸ਼ਾਂਤ ਸੇਠੀ ਨੇ ਆਪਣੇ ਵਿਚਾਰ ਸਾਂਝੇ ਕਰਦਿਆਂ ਕਿਹਾ ਕਿ ਅੱਜ ਸਮੇਂ ਦੀ ਲੋੜ ਹੈ ਕਿ ਨਾਗਰਿਕ ਵਾਤਾਵਰਨ ਪ੍ਰਤਿ ਆਪਣੀ ਜ਼ਿੰਮੇਵਾਰੀ ਤਨਦੇਹੀ ਨਾਲ ਨਿਭਾਉਣ। ਉਨ੍ਹਾਂ ਵਾਤਾਵਰਨ ਦੀ ਸਾਂਭ-ਸੰਭਾਲ ਲਈ ਗੰਭੀਰਤਾ ਨਾਲ ਬੋਲਦਿਆਂ ਕਿਹਾ ਕਿ ਜਿਸ ਤਰ੍ਹਾਂ ਸਾਡੇ ਪੁਰਖਿਆਂ ਨੇ ਇਸ ਸੁੰਦਰ ਧਰਤੀ ਨੂੰ ਹਰਿਆ-ਭਰਿਆ ਛੱਡਿਆ ਸੀ, ਹੁਣ ਸਾਡਾ ਫਰਜ਼ ਬਣਦਾ ਹੈ ਕਿ ਅਸੀਂ ਆਪਣੀਆਂ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਧਰਤੀ ਨੂੰ ਹੋਰ ਸੁੰਦਰ ਬਣਾਈਏ । ਐੱਨ.ਐੱਸ.ਐੱਸ.ਪ੍ਰੋਗਰਾਮ ਅਫਸਰ ਪ੍ਰੋ.ਮਨਪ੍ਰੀਤ ਕੌਰ ਨੇ ਇਸ ਵਰਕਸ਼ਾਪ ਦੇ ਮੁੱਖ ਮਕਸਦ ਬਾਰੇ ਦੱਸਦਿਆਂ ਕਿਹਾ ਕਿ ਇਸਦਾ ਮੁਖ ਮਕਸਦ ਵਲੰਟੀਅਰਾਂ ਨੂੰ, ਧਰਤੀ ਨੂੰ ਬਿਨਾਂ ਕੈਮੀਰਲ ਖਾਦਾਂ ਦੇ ਕੁਦਰਤੀ ਤਰੀਕੇ ਨਾਲ ਉਪਜਾਊ ਬਣਾਉਣ ਦੀ ਪ੍ਕਿਰਿਆ ਤੋਂ ਜਾਣੂ ਕਰਵਾਉਣਾ ਸੀ। ਇਸਦੇ ਨਾਲ ਹੀ ਵਾਤਾਵਰਣ ਨੂੰ ਹਰਿਆ ਭਰਿਆ ਰੱਖਣ ਲਈ ਪੌਦੇ ਲਗਾਏ ਗਏ ਤਾਂ ਜੋ ਧਰਤੀ ਨੂੰ ਵੱਧ ਰਹੇ ਤਾਪਮਾਨ ਦੇ ਪ੍ਕੋਪ ਤੋਂ ਬਚਾਇਆ ਜਾ ਸਕੇ। ਇਸ ਗਤੀਵਿਧੀ ਵਿੱਚ 55 ਵਲੰਟੀਅਰਾਂ ਨੇ ਭਾਗ ਲਿਆ।।