
ਸਨਾਤਨ ਧਰਮ ਕਾਲਜ ਹੁਸ਼ਿਆਰਪੁਰ ਵਿਖੇ ਪ੍ਰਬੰਧਕੀ ਕਮੇਟੀ ਦੇ ਪ੍ਰਧਾਨ ਡਾ: ਹੇਮਾ ਸ਼ਰਮਾ, ਸਕੱਤਰ ਸ਼੍ਰੀ ਸ਼੍ਰੀਗੋਪਾਲ ਸ਼ਰਮਾ ਅਤੇ ਪਿ੍ੰਸੀਪਲ ਡਾ: ਸਵਿਤਾ ਗੁਪਤਾ ਏਰੀ ਦੇ ਮਾਰਗਦਰਸ਼ਨ ਵਿੱਚ ਆਈ.ਕਿਊ.ਏ.ਸੀ. ਦੇ ਸਹਿਯੋਗ ਨਾਲ ਐਨ.ਸੀ.ਸੀ ਇੰਚਾਰਜ ਲੈਫਟੀਨੈਂਟ ਡਿੰਪਲ ਦੀ ਯੋਗ ਅਗਵਾਈ ਵਿੱਚ 12 ਪੀ.ਬੀ.ਬੀ.ਐਨ.ਐਨ.ਸੀ.ਸੀ, ਹੁਸ਼ਿਆਰਪੁਰ ਦੇ ਦਿਸ਼ਾ-ਨਿਰਦੇਸ਼ਾਂ ਅਨੁਸਾਰ ਕਾਲਜ ਕੈਂਪਸ ਵਿੱਚ ਜਲ ਦਿਵਸ ਸਬੰਧੀ ਇੱਕ ਜਾਗਰੂਕਤਾ ਰੈਲੀ ਕੱਢੀ ਗਈ। ਇਸ ਰੈਲੀ ਵਿੱਚ ਕਾਲਜ ਦੀਆਂ ਵੱਖ-ਵੱਖ ਜਮਾਤਾਂ ਦੇ ਵਿਦਿਆਰਥੀਆਂ ਨੇ ਉਤਸ਼ਾਹਪੂਰਵਕ ਭਾਗ ਲਿਆ। ਐਨ.ਸੀ.ਸੀ ਇੰਚਾਰਜ ਲੈਫਟੀਨੈਂਟ ਡਿੰਪਲ ਨੇ ਪਾਣੀ ਦੀ ਮਹੱਤਤਾ ‘ਤੇ ਚਾਨਣਾ ਪਾਉਂਦਿਆਂ ਵਿਦਿਆਰਥੀਆਂ ਨੂੰ ਪਾਣੀ ਸਾਫ਼ ਰੱਖਣ ਅਤੇ ਇਸ ਦੀ ਬਰਬਾਦੀ ਨਾ ਕਰਨ ਲਈ ਪ੍ਰੇਰਿਤ ਕੀਤਾ ਅਤੇ ਵਿਸ਼ਵ ਜਲ ਦਿਵਸ ਮਨਾਉਣ ਦੇ ਉਦੇਸ਼ ਬਾਰੇ ਵੀ ਚਾਨਣਾ ਪਾਇਆ ਅਤੇ ਕੁਦਰਤ ਦੀ ਇਸ ਦਾਤ ਪਾਣੀ ਨੂੰ ਬਚਾਉਣ ਅਤੇ ਆਉਣ ਵਾਲੀਆਂ ਪੀੜ੍ਹੀਆਂ ਲਈ ਇਸ ਦੀ ਸੰਭਾਲ ਕਰਨ ਲਈ ਪ੍ਰੇਰਿਤ ਕੀਤਾ। ਵਿਦਿਆਰਥੀਆਂ ਨੇ ਪੋਸਟਰਾਂ ਰਾਹੀਂ ਪਾਣੀ ਦੀ ਸਰਵੋਤਮ ਵਰਤੋਂ ਨਾਲ ਸੰਭਾਲ ਕਰਨ ਲਈ ਆਮ ਲੋਕਾਂ ਨੂੰ ਜਾਗਰੂਕ ਕੀਤਾ । ਇਸ ਮੌਕੇ ਡਾ: ਪਰਮਵੀਰ ਸਿੰਘ ਅਤੇ ਪ੍ਰੋ. ਮਨਪ੍ਰੀਤ ਕੌਰ ਹਾਜ਼ਰ ਸਨ।
