ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ; ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਜਾਣੋ ਅੱਜ ਦੇ ਮੌਸਮ ਦਾ ਹਾਲ
(TTT) ਪੰਜਾਬ ਦੇ ਕਈ ਜ਼ਿਲ੍ਹਿਆਂ ਵਿੱਚ ਮੀਂਹ ਕਾਰਨ ਵੱਧ ਤੋਂ ਵੱਧ ਤਾਪਮਾਨ ਵਿੱਚ 2.6 ਡਿਗਰੀ ਦੀ ਗਿਰਾਵਟ ਦਰਜ ਕੀਤੀ ਗਈ ਹੈ। ਇਸ ਦੇ ਨਾਲ ਹੀ ਇਹ ਆਮ ਤਾਪਮਾਨ ਨਾਲੋਂ 4.5 ਡਿਗਰੀ ਘੱਟ ਦਰਜ ਕੀਤਾ ਗਿਆ ਹੈ। ਅਬੋਹਰ ਵਿੱਚ ਸਭ ਤੋਂ ਵੱਧ ਤਾਪਮਾਨ 37.7 ਡਿਗਰੀ ਦਰਜ ਕੀਤਾ ਗਿਆ ਹੈ। ਜਿਸ ਕਾਰਨ ਲੋਕਾਂ ਨੂੰ ਗਰਮੀ ਤੋਂ ਰਾਹਤ ਮਿਲੀ ਹੈ।
ਮੌਸਮ ਵਿਭਾਗ ਮੁਤਾਬਕ ਦੋ ਦਿਨ ਮੀਂਹ ਪੈਣ ਦੀ ਸੰਭਾਵਨਾ ਹੈ। 11.07 ਮਿਲੀਮੀਟਰ ਬਾਰਿਸ਼ ਕਾਰਨ ਪਾਰਾ ਛੇ ਡਿਗਰੀ ਤੱਕ ਡਿੱਗ ਗਿਆ ਹੈ। ਸ਼ਨੀਵਾਰ ਨੂੰ ਵੱਧ ਤੋਂ ਵੱਧ ਤਾਪਮਾਨ 31 ਡਿਗਰੀ ਅਤੇ ਘੱਟੋ-ਘੱਟ ਤਾਪਮਾਨ 25 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।
ਪੰਜਾਬ ਦੇ 4 ਜ਼ਿਲ੍ਹਿਆਂ ‘ਚ ਮੀਂਹ ਦਾ ਯੈਲੋ ਅਲਰਟ; ਹੁੰਮਸ ਭਰੀ ਗਰਮੀ ਤੋਂ ਮਿਲੇਗੀ ਰਾਹਤ, ਜਾਣੋ ਅੱਜ ਦੇ ਮੌਸਮ ਦਾ ਹਾਲ
Date: