News, Breaking News, Latest News, News Headlines, Live News, Today News | GBC Update

News, Latest News, Breaking News, News Headlines, Live News, Today News, GBC Update Breaking News

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

ਨਸ਼ੇ ਦੀ ਓਵਰਡੋਜ਼ ਨਾਲ ਨੌਜਵਾਨ ਦੀ ਮੌਤ

(TTT)ਬੀੜ ਤਾਲਾਬ ਕਾਲੋਨੀ ਨੰਬਰ-3 ‘ਚ ਐਤਵਾਰ ਨੂੰ ਇਕ ਨੌਜਵਾਨ ਦੀ ਨਸ਼ੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਮ੍ਰਿਤਕ ਦੀ ਪਛਾਣ ਅਜੈ ਸਿੰਘ ਪੁੱਤਰ ਮੁਖਤਿਆਰ ਸਿੰਘ ਵਜੋਂ ਹੋਈ ਹੈ। ਬੀੜ ਤਾਲਾਬ ਦੇ ਸ਼ਮਸ਼ਾਨਘਾਟ ‘ਚ ਇਕ ਨੌਜਵਾਨ ਦੀ ਚਿੱਟੇ ਦਾ ਨਸ਼ਾ ਕਰਦੇ ਹੋਏ ਵੀਡੀਓ ਵਾਇਰਲ ਹੋਣ ਤੋਂ ਬਾਅਦ ਪੁਲਸ ਨੇ ਬੀੜ ਤਾਲਾਬ ਕਾਲੋਨੀ ਦੇ ਵੱਖ-ਵੱਖ ਇਲਾਕਿਆਂ ‘ਚ ਛਾਪੇਮਾਰੀ ਕੀਤੀ। ਪੁਲਸ ਨੇ ਇਸ ਦੌਰਾਨ ਕੁੱਝ ਸ਼ੱਕੀ ਵਿਅਕਤੀਆਂ ਨੂੰ ਹਿਰਾਸਤ ‘ਚ ਵੀ ਲਿਆ ਹੈ।
ਬੀੜ ਤਾਲਾਬ ਬਸਤੀ ਨੰਬਰ-3 ਦੇ ਵਿਜੇ ਸਿੰਘ ਨੇ ਦੱਸਿਆ ਕਿ ਐਤਵਾਰ ਨੂੰ ਅਜੈ ਸਿੰਘ ਨਾਂ ਦੇ ਨੌਜਵਾਨ ਦੀ ਚਿੱਟੇ ਦੀ ਓਵਰਡੋਜ਼ ਕਾਰਨ ਮੌਤ ਹੋ ਗਈ। ਉਸ ਨੇ ਦੱਸਿਆ ਕਿ ਉਸ ਦੇ ਇਲਾਕੇ ‘ਚ ਨਸ਼ਾ ਆਮ ਹੈ। ਵਿਜੇ ਅਨੁਸਾਰ ਹੁਣ ਤੱਕ 15 ਤੋਂ ਵੱਧ ਨੌਜਵਾਨਾਂ ਦੀ ਚਿੱਟੇ ਕਾਰਨ ਮੌਤ ਹੋ ਚੁੱਕੀ ਹੈ। ਉਨ੍ਹਾਂ ਨੇ ਦੱਸਿਆ ਕਿ ਪੁਲਸ ਸਮੇਂ-ਸਮੇਂ ’ਤੇ ਬੀੜ ਤਾਲਾਬ ਦੀਆਂ ਬਸਤੀਆਂ ’ਚ ਛਾਪੇਮਾਰੀ ਕਰਦੀ ਹੈ ਪਰ ਇਸ ਦੇ ਬਾਵਜੂਦ ਚਿੱਟੇ ਦੇ ਤਸਕਰ ਆਸਾਨੀ ਨਾਲ ਚਿੱਟਾ ਵੇਚਦੇ ਨਜ਼ਰ ਆ ਰਹੇ ਹਨ।

<iframe width=”560″ height=”315″ src=”https://www.youtube.com/embed/f1zoqFmZro4?si=c1NtE9_w9tJRzatb” title=”YouTube video player” frameborder=”0″ allow=”accelerometer; autoplay; clipboard-write; encrypted-media; gyroscope; picture-in-picture; web-share” referrerpolicy=”strict-origin-when-cross-origin” allowfullscreen></iframe>